ਵੋਕੇਸ਼ਨਲ ਐਜੂਕੇਸ਼ਨ | ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਵਿਸ਼ੇਸ਼ ਸੈਸ਼ਨ
ਵੋਕੇਸ਼ਨਲ ਐਜੂਕੇਸ਼ਨ | ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਵਿਸ਼ੇਸ਼ ਸੈਸ਼ਨ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਵੋਕੇਸ਼ਨਲ ਐਜੂਕੇਸ਼ਨ ਦੀਆਂ ਕਲਾਸਾਂ ਅਧੀਨ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਇੱਕ ਗਿਆਨਵਰਧਕ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਆਯੋਜਨ ਪੰਜਾਬੀ ਵਿਭਾਗ ਦੇ ਮੁਖੀ ਸ੍ਰੀ ਬਲਰਾਜ ਜੀ ਵੱਲੋਂ ਕੀਤਾ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਝਣ ਅਤੇ ਆਪਣੀ ਭਾਸ਼ਾ ’ਤੇ ਮਾਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।

